ਕੈਨੇਡਾ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਰਨਾਲਾ ਦੇ ਭਦੌੜ ਇਲਾਕੇ ਦੇ ਰਹਿਣ ਵਾਲੇ 24 ਸਾਲਾਂ ਸੁਖਚੈਨ ਸਿੰਘ ਵਜੋਂ ਹੋਈ ਹੈ।
ਨੌਜ਼ਵਾਨ ਸੁਖਚੈਨ ਆਪਣੀ ਕਾਰ ਵਿੱਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਉਸਦੀ ਮੌਤ ਹੋ ਗਈ।
