ਕੈਪਟਨ ਅਮਰਿੰਦਰ ਨੇ ਸੰਦੀਪ ਦਾਮਿਆ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਸੰਦੀਪ ਵੱਲੋ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕੀਤੀ ਗਈ ਸੀ।

ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਲੋਕਾ ਪਾਰਟੀ ਵਿੱਚ ਕੋਈ ਥਾਂ ਨਹੀ ਦੇਂਣੀ ਚਾਹੀਦੀ ਅਤੇ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Tags :