ਪੰਜਾਬ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀਆਂ ਦੇ ਨਾਮ ‘ਤੇ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਗਿਰਫ਼ਤਾਰ ਮੁਲਜ਼ਮਾਂ ਨੂੰ ਅੱਜ ਸੀਬੀਆਈ ਵੱਲੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਦੋ ਵਿਚੋਲੇ ਵਿਕਾਸ ਉਰਫ਼ ਵਿੱਕੀ ਗੋਇਲ, ਰਾਘਵ ਗੋਇਲ ਅਤੇ ਉਨ੍ਹਾਂ ਦਾ ਸਾਥੀ ਅੰਕਿਤ ਵਧਵਾ ਸ਼ਾਮਲ ਹਨ। ਇਹ ਕਾਰਵਾਈ ਪੰਜਾਬ ਦੇ ਇੱਕ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਡੀ.ਜੀ.ਪੀ. ਵਿਜੀਲੈਂਸ ਦੇ ਰੀਡਰ ਓ. ਪੀ. ਰਾਣਾ ਦੀ ਸਰਗਰਮ ਭੂਮਿਕਾ ਸਾਹਮਣੇ ਆਈ ਹੈ, ਜੋ ਫਿਲਹਾਲ ਫ਼ਰਾਰ ਹੈ। ਸੀ.ਬੀ.ਆਈ. ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
