ਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਆਗੂ ਚੰਦਨ ਗਰੇਵਾਲ ਆਪ ਪਾਰਟੀ ਚ’ ਹੋਏ ਸ਼ਾਮਿਲ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦ ਉਨ੍ਹਾਂ ਦਾ ਆਗੂ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਚ’ ਸ਼ਾਮਿਲ ਹੋ ਗਿਆ ਤੇ CM ਭਗਵੰਤ ਮਾਨ ਨੇ ਉਸਨੂੰ ਪਾਰਟੀ ਚ’ ਸ਼ਾਮਿਲ ਕਰਵਾਇਆ। ਜਿਕਰਯੋਗ ਹੈ ਕਿ ਚੰਦਨ ਗਰੇਵਾਲ ਜਲੰਧਰ ਨਗਰ ਨਿਗਮ ਵਿੱਚ ਬਤੌਰ ਇੰਸਪੈਕਟਰ ਲੱਗੇ ਹੋਏ ਸਨ ਪਰ ਇਸਦੇ ਨਾਲ-ਨਾਲ ਉਹ ਲਗਾਤਾਰ ਸਿਆਸਤ ਵਿੱਚ ਸਰਗਰਮ ਰਹੇ ਤੇ ਉਨ੍ਹਾਂ 2016 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਕੇ 2017 ਵਿੱਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜੀ ਸੀ

Tags :