ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਬਾਹਰ ਬੁੱਧਵਾਰ ਸ਼ਾਮ ਨੂੰ ਹੋਏ ਇੱਕ ਜ਼ੋਰਦਾਰ ਧਮਾਕੇ ਨੇ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਅਤੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਸਾਂਝੇ ਤੌਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ
ਘਟਨਾ ਦਾ ਵੇਰਵਾ
ਬੁੱਧਵਾਰ ਸ਼ਾਮ ਕਰੀਬ 4:48 ਵਜੇ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉੱਥੇ ਖੜ੍ਹੀ ਇੱਕ ਕਾਰ ਦੇ ਸ਼ੀਸ਼ੇ ਟੁੱਟ ਗਏ ਅਤੇ ਇੱਕ ਕਾਲੇ ਰੰਗ ਦੀ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਦਫ਼ਤਰ ਦੀ ਚਾਰਦੀਵਾਰੀ ‘ਤੇ ਛਰ੍ਹਿਆਂ ਦੇ 50 ਤੋਂ ਵੱਧ ਨਿਸ਼ਾਨ ਪਾਏ ਗਏ ਹਨ।
ਚੰਡੀਗੜ੍ਹ ਦੇ SSP ਕੰਵਰਦੀਪ ਕੌਰ ਅਨੁਸਾਰ, ਇਸ ਧਮਾਕੇ ਵਿੱਚ ‘ਕਰੂਡ ਬੰਬ’ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚ ਘਾਤਕ ਸਮੱਗਰੀ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਅਜਿਹੇ ਬੰਬਾਂ ਦੀ ਵਰਤੋਂ ਪਹਿਲਾਂ ਪੱਛਮੀ ਬੰਗਾਲ ਦੀਆਂ ਘਟਨਾਵਾਂ ਵਿੱਚ ਦੇਖੀ ਗਈ ਸੀ
ਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ
ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਪੋਸਟ ਰਾਹੀਂ ਖ਼ਾਲਿਸਤਾਨੀ ਅੱਤਵਾਦੀ ਸੁਖਜਿੰਦਰ ਸਿੰਘ ਬੱਬਰ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਮਲਾ ਸਿੱਖ ਨੌਜਵਾਨਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦਾ ਜਵਾਬ ਹੈ। ਇਸ ਵਿੱਚ ਗੁਰਦਾਸਪੁਰ ਦੇ ਰਣਜੀਤ ਸਿੰਘ ਕਤਲ ਕਾਂਡ ਦਾ ਜ਼ਿਕਰ ਕਰਦਿਆਂ ਦੋਸ਼ੀਆਂ ਨੂੰ ਨਾ ਬਖਸ਼ਣ ਦੀ ਧਮਕੀ ਵੀ ਦਿੱਤੀ ਗਈ ਹੈ
ਨਿਸ਼ਾਨੇ ‘ਤੇ ਸਨ ਵੱਡੇ ਆਗੂ?
ਸੂਤਰਾਂ ਮੁਤਾਬਕ ਇਹ ਹਮਲਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੋ ਸਕਦਾ ਹੈ।
15 ਦਿਨ ਪਹਿਲਾਂ SSP ਪਠਾਨਕੋਟ ਨੇ ਸ਼ਰਮਾ ਨੂੰ ਜਨਤਕ ਥਾਵਾਂ ‘ਤੇ ਘੱਟ ਜਾਣ ਦੀ ਚੇਤਾਵਨੀ ਦਿੱਤੀ ਸੀ, ਅਸ਼ਵਨੀ ਸ਼ਰਮਾ ਘਟਨਾ ਤੋਂ ਦੋ ਦਿਨ ਪਹਿਲਾਂ ਤੱਕ ਦਫ਼ਤਰ ਵਿੱਚ ਹੀ ਸਨ ਅਤੇ ਬੁੱਧਵਾਰ ਸਵੇਰੇ ਹੀ ਦਿੱਲੀ ਰਵਾਨਾ ਹੋਏ ਸਨ
ਏਜੰਸੀਆਂ ਵੱਲੋਂ ਹਾਈ ਅਲਰਟ
ਧਮਾਕੇ ਤੋਂ ਤੁਰੰਤ ਬਾਅਦ NIA ਅਤੇ CFSL ਦੀਆਂ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਿਸ ਇਸ ਘਟਨਾ ਦੇ ਤਾਰ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਸਥਾਨਕ ਗੈਂਗਸਟਰ ਨੈੱਟਵਰਕ ਨਾਲ ਜੋੜ ਕੇ ਦੇਖ ਰਹੀ ਹੈ। ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਰਹੱਦੀ ਇਲਾਕਿਆਂ ਵਿੱਚ ਵੀ ਚੌਕਸੀ ਵਰਤੀ ਜਾ ਰਹੀ ਹੈ

