ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਹੋਏ ਮਹਿਸੂਸ

ਚੰਡੀਗੜ੍ਹ : ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦੇ ਹੀ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਇਲਾਕਿਆਂ ਵਿੱਚ ਲੋਕ ਸਾਵਧਾਨੀ ਵਜੋਂ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ।

ਨੁਕਸਾਨ ਦੀ ਕੋਈ ਖਬਰ ਨਹੀਂ
ਮੁੱਢਲੀ ਜਾਣਕਾਰੀ ਮੁਤਾਬਕ, ਭੂਚਾਲ ਦੇ ਇਨ੍ਹਾਂ ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਉੱਤਰੀ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ ਝਟਕੇ
ਮਿਲੀ ਜਾਣਕਾਰੀ ਅਨੁਸਾਰ, ਅੱਜ ਸ਼ਾਮ ਜੰਮੂ-ਕਸ਼ਮੀਰ ਅਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਪੋਰਟਾਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ ਹੈ।

ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਮਾਹਿਰਾਂ ਦਾ ਕਹਿਣਾ ਹੈ ਕਿ ਭੂਚਾਲ ਆਉਣ ਦੀ ਸੂਰਤ ਵਿੱਚ ਹਮੇਸ਼ਾ ਖੁੱਲ੍ਹੀਆਂ ਥਾਵਾਂ ‘ਤੇ ਜਾਣ ਅਤੇ ਮਜ਼ਬੂਤ ਚੀਜ਼ਾਂ ਦੇ ਹੇਠਾਂ ਆਸਰਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ