ਕਿਸਾਨ ਜਥੇਬੰਦੀਆਂ ਦੇ ਵਫ਼ਦ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਦੇਣ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਾਕਾਤ ਮਗਰੋ ਕਿਸਾਨ ਜਥੇਬੰਦੀਆ ਨੇ ਸਹਿਮਤੀ ਜਤਾਈ ਅਤੇ ਧਰਨਾ ਖਤਮ ਕਰ ਦਿੱਤਾ।
ਜਾਣਕਾਰੀ ਦਿੰਦਿਆ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ ਤੇ ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ।
