ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਸੋਮਵਾਰ ਦੇਰ ਸ਼ਾਮ ਤਿੰਨ ਅਣਪਛਾਤੇ ਹਮਲਾਵਰਾਂ ਨੇ ਕਾਰ ਵਿੱਚ ਸਵਾਰ 1 ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ
ਮਿਲੀ ਜਾਣਕਾਰੀ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਮ੍ਰਿਤਕ ਨੌਜਵਾਨ ਦਾ ਪਿੱਛਾ ਕੀਤਾ। ਟਿੰਬਰ ਮਾਰਕੀਟ ਨੇੜੇ ਆਪਣੀ ਗੱਡੀ ਅੱਗੇ ਕੱਢ ਕੇ ਉਸਨੂੰ ਘੇਰ ਲਿਆ ਅਤੇ ਉਸਦੀ ਕਾਰ ਨੂੰ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨ ‘ਤੇ ਕਰੀਬ 5 ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ
ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ਼ ਪੈਰੀ (ਨਿਵਾਸੀ ਸੈਕਟਰ-33) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਅਪਰਾਧਿਕ ਪਿਛੋਕੜ ਸੀ ਅਤੇ ਉਸਦੇ ਖਿਲਾਫ 12 ਅਪਰਾਧਿਕ ਮਾਮਲੇ ਦਰਜ ਸਨ। ਉਹ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਵੀ ਸਰਗਰਮ ਸੀ ਅਤੇ ਉਸਦਾ ਨਾਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਜੁੜਿਆ ਦੱਸਿਆ ਜਾ ਰਿਹਾ ਹੈ
ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਅਤੇ ਫੋਰੈਂਸਿਕ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ | ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਘਟਨਾ ਸਥਾਨ ਤੋਂ ਖੋਲ ਅਤੇ ਹੋਰ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ | ਹਮਲਾਵਰਾਂ ਦੀ ਭਾਲ ਲਈ ਚੰਡੀਗੜ੍ਹ ਸਮੇਤ ਮੋਹਾਲੀ ਅਤੇ ਪੰਚਕੂਲਾ ਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ


#chandigarhnews #chandigarhfiringnews chandigarhbreakingnews #chandigarhlatestnews
