ਭਾਰਤੀ ਪੁਲਾੜ ਖੋਜ ਸੰਗਠਨ ਦੇ ਅਭਿਲਾਸ਼ੀ ਤੀਜੇ ਚੰਦਰ ਮਿਸ਼ਨ ਚੰਦਰਯਾਨ-3 ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਉਤਰ ਕੇ ਇਤਿਹਾਸ ਰੱਚ ਦਿੱਤਾ। ਭਾਰਤ ਦੇਸ਼ ਇਹ ਉਪਲਬਧੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ । ਇਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਦੀ ਘਟਨਾ ਨੂੰ ਇਤਿਹਾਸਕ ਕਰਾਰ ਦਿੱਤਾ ।
ਇਸ ਕਾਮਯਾਬੀ ਤੇ ਪੂਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸਾਫਟ ਲੈਂਡਿੰਗ ਤੋਂ ਬਾਅਦ ਭਾਰਤ ਦੇ ਨਾਂ 3 ਰਿਕਾਰਡ ਦਰਜ ਹੋ ਗਏ ਹਨ । ਸਭ ਤੋਂ ਪਹਿਲਾਂ, ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਜਾਣ ਵਾਲਾ ਪਹਿਲਾ ਦੇਸ਼ ਹੋ ਗਿਆ ਹੈ ਅੱਜ ਤੱਕ ਕੋਈ ਵੀ ਦੇਸ਼ ਅਜਿਹਾ ਨਹੀਂ ਕਰ ਸਕਿਆ ਹੈ।
