ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨਹੀਂ ਰਹੇ

ਮੋਹਾਲੀ : ਪੰਜਾਬੀ ਸੰਗੀਤ ਜਗਤ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਸਾਬਤ ਹੋਇਆ ਹੈ। ਮਸ਼ਹੂਰ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦਾ ਦਿਹਾਂਤ ਮੋਹਾਲੀ ਵਿਖੇ ਹੋ ਗਿਆ, ਜਿਥੇ ਉਨ੍ਹਾਂ ਨੇ ਆਪਣਾ ਆਖਰੀ ਸਾਹ ਲਿਆ।

ਚਰਨਜੀਤ ਆਹੂਜਾ ਜੀ 74 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਚਲ ਰਿਹਾ ਸੀ।

ਉਨ੍ਹਾਂ ਦੀ ਅੰਤਿਮ ਵਿਦਾਈ ਸੰਬੰਧੀ ਰਸਮਾਂ ਸੋਮਵਾਰ ਦੁਪਹਿਰ 1 ਵਜੇ ਮੋਹਾਲੀ ਦੇ ਸ਼ਮਸ਼ਾਨ ਘਾਟ ਵਿੱਚ ਅਦਾ ਕੀਤੀਆਂ ਜਾਣਗੀਆਂ।

ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਨੇ ਇੱਕ ਮਿਹਨਤੀ, ਸਮਰਪਿਤ ਅਤੇ ਕਲਾ-ਪ੍ਰੇਮੀ ਸੰਗੀਤਕਾਰ ਨੂੰ ਗਵਾ ਦਿੱਤਾ ਹੈ। ਉਨ੍ਹਾਂ ਦੀ ਯਾਦਗਾਰ ਧੁਨਾਂ ਹਮੇਸ਼ਾ ਦਿਲਾਂ ਵਿਚ ਜੀਵੰਤ ਰਹਿਣਗੀਆਂ। ਚਰਨਜੀਤ ਆਹੂਜਾ ਦੀ ਮੌਤ ਨਾਲ ਇੱਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੀ ਯਾਦਗਾਰ ਰਚਨਾਵਾਂ ਹਮੇਸ਼ਾ ਸੰਗੀਤ ਪ੍ਰੇਮੀਆਂ ਦੇ ਦਿਲਾਂ ਵਿਚ ਜੀਵੰਤ ਰਹਿਣਗੀਆਂ