ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲੇ ਵਿੱਚ ਇੱਕ ਬਾਰੂਦੀ ਸੁਰੰਗ ਵਿੱਚ ਧਮਾਕਾ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਇਸ ਧਮਾਕੇ ਵਿੱਚ 11 ਜਵਾਨ ਸ਼ਹੀਦ ਹੋ ਗਏ ਅਤੇ ਕਈ ਜਵਾਨ ਜਖਮੀ ਹੋ ਗਏ। ਜਾਣਕਾਰੀ ਮੁਤਾਬਕ ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ‘ਚ ਵੀ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਈ ਹੈ। ਇਸ ਦੇ ਨਾਲ ਹੀ ਨਕਸਲੀਆਂ ਨੇ ਜਵਾਨਾਂ ਦੀ ਇੱਕ ਪਿਕਅੱਪ ਗੱਡੀ ਨੂੰ ਵੀ ਉਡਾ ਦਿੱਤਾ। ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਫਿਲਹਾਲ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਦਾ ਨੁਕਸਾਨ ਹੋਇਆ ਹੈ। ਮਾਮਲਾ ਦਾਂਤੇਵਾੜਾ ਜ਼ਿਲ੍ਹੇ ਦੇ ਅਰਨਪੁਰ ਥਾਣਾ ਖੇਤਰ ਦਾ ਹੈ।
