ਸ੍ਰੀ ਅਨੰਦਪੁਰ ਸਾਹਿਬ ਥਾਣੇ ‘ਚ ਦਰਜ FIR ਨੰਬਰ 149/26 ਤਹਿਤ ਪੁਲਿਸ ਦੀ ਕਾਰਵਾਈ ਤੇਜ਼, BNS ਦੀਆਂ ਚਾਰ ਧਾਰਾਵਾਂ ਸਮੇਤ IT ਐਕਟ ਦੀ ਧਾਰਾ 67 ਵੀ ਸ਼ਾਮਲ
ਸ੍ਰੀ ਅਨੰਦਪੁਰ ਸਾਹਿਬ: ਅਮਰਜੀਤ ਚਾਵਲਾ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਹੋਰ ਅਹਿਮ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ FIR ਨੰਬਰ 149/26 ਦੇ ਤਹਿਤ ਜਾਂਚ ਦਾ ਘੇਰਾ ਵਧਾਉਂਦਿਆਂ ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 75, 78, 296 ਅਤੇ 299 ਦੇ ਨਾਲ-ਨਾਲ IT ਐਕਟ ਦੀ ਧਾਰਾ 67 ਵੀ ਸ਼ਾਮਲ ਕੀਤੀ ਹੈ। ਨਵੀਆਂ ਧਾਰਾਵਾਂ ਜੋੜੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਹੋਰ ਅੱਗੇ ਵਧਾਈ ਜਾ ਰਹੀ ਹੈ।
ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਵਿਅਕਤੀਆਂ ਦੀ ਪਛਾਣ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਅਤੇ ਮੋਹਨ ਸਿੰਘ ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ।
ਇਸ ਕਾਰਵਾਈ ਨਾਲ ਅਮਰਜੀਤ ਚਾਵਲਾ ਮਾਮਲੇ ਵਿੱਚ ਜਾਂਚ ਦਾ ਦਾਇਰਾ ਹੋਰ ਵਧ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ
