ਫਰੀਦਕੋਟ: ਅਮਰਜੀਤ ਚਾਵਲਾ ਨਾਲ ਸਬੰਧਤ ਰੇਪ ਕੇਸ ਵਿੱਚ ਪੰਜਾਬ ਪੁਲਿਸ ਨੇ ਵੱਡਾ ਕਦਮ ਚੁੱਕਦਿਆਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪੁਲਿਸ ਵੱਲੋਂ SIT ਨੂੰ ਮਾਮਲੇ ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ SSP ਫਰੀਦਕੋਟ ਗੁਰਬੰਸ ਬੈਂਸ ਨੂੰ SIT ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਲਾਂਗ ਅਤੇ DSP ਕਰਨ ਸੰਧੂ ਨੂੰ SIT ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਬਣਾਈ ਗਈ ਇਹ ਟੀਮ ਮਾਮਲੇ ਨਾਲ ਜੁੜੇ ਤੱਥਾਂ, ਸ਼ਿਕਾਇਤ ਅਤੇ ਸਾਹਮਣੇ ਆ ਰਹੇ ਦੋਸ਼ਾਂ ਦੀ ਜਾਂਚ ਕਰੇਗੀ। ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਤੇਜ਼ੀ ਨਾਲ ਅਤੇ ਨਿਰਪੱਖ ਢੰਗ ਨਾਲ ਅੱਗੇ ਵਧਾਉਣ ਲਈ ਕਿਹਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਈ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੱਲੋਂ SIT ਦਾ ਗਠਨ ਕੀਤਾ ਗਿਆ ਹੈ।
ਹੁਣ ਸਾਰਿਆਂ ਦੀ ਨਜ਼ਰ SIT ਦੀ ਜਾਂਚ ’ਤੇ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ
