ਚੰਡੀਗੜ੍ਹ, 11 ਨਵੰਬਰ: ਸੰਗਰੂਰ ਵਿੱਚ ਵਾਪਰੇ ਦਰਦਨਾਕ ਬੱਸ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਕੀਮਤੀ ਜਾਨਾਂ ਚਲੀਆਂ ਗਈਆਂ, ਜਦਕਿ 24 ਵਿਅਕਤੀ ਜ਼ਖ਼ਮੀ ਹੋਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਭਗਵੰਤ ਮਾਨ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ। ਉਨ੍ਹਾਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।
