ਹੁਸ਼ਿਆਰਪੁਰ ਦੇ ਬੋਰਵੈੱਲ ਵਿੱਚ ਡਿੱਗਿਆ ਬੱਚਾ

ਹੁਸ਼ਿਆਰਪੁਰ, 15 ਮਈਹੁਸ਼ਿਆਰਪੁਰ ਦੇ ਪਿੰਡ ਚੱਕ ਸਮਾਣਾ (ਨੇੜੇ ਭੀਖੋਵਾਲ) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਾਸੂਮ ਬੱਚਾ ਅਚਾਨਕ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਇਹ ਹਾਦਸਾ ਹੁਸ਼ਿਆਰਪੁਰ-ਦਸੂਹਾ ਰੋਡ ਦੇ ਨਜ਼ਦੀਕ ਵਾਪਰਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਹੈ।

ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਮਦਦ

ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।

NDRF ਦੀ ਟੀਮ ਨੂੰ ਦਿੱਤੀ ਸੂਚਨਾ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਰਾਹਤ ਕਾਰਜਾਂ ਲਈ NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਮਾਹਿਰਾਂ ਦੀ ਟੀਮ ਜਲਦ ਹੀ ਪਹੁੰਚ ਕੇ ਬਚਾਅ ਕਾਰਜ ਸੰਭਾਲ ਲਵੇਗੀ।