ਲੁਧਿਆਣਾ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ 15 ਸਾਲਾ ਸਕੂਲੀ ਬੱਚੇ ਦੀ ਮੌਤ

ਲੁਧਿਆਣਾ ਦੇ ਸਮਰਾਲਾ ਵਿੱਚ ਬਾਈਕ ‘ਤੇ ਸਕੂਲੋਂ ਘਰ ਪਰਤ ਰਹੇ ਇੱਕ ਵਿਦਿਆਰਥੀ ਦੇ ਗਲੇ ਵਿੱਚ ਚਾਈਨਾ ਡੋਰ ਫਸ ਗਈ। ਡੋਰ ਫਸਣ ਕਾਰਨ ਵਿਦਿਆਰਥੀ ਦੇ ਗਲੇ ‘ਤੇ ਡੂੰਘਾ ਜ਼ਖ਼ਮ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਇਸ ਘਟਨਾ ਦਾ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ ਹਸਪਤਾਲ ਪਹੁੰਚੇ, ਜਿੱਥੇ ਮ੍ਰਿਤਕ ਦੀ ਮਾਂ ਅਤੇ ਹੋਰ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪੁੱਤ ਦੀ ਲਾਸ਼ ਦੇਖ ਕੇ ਮਾਂ ਉੱਥੇ ਹੀ ਬੇਹੋਸ਼ ਹੋ ਗਈ, ਜਿਸ ਨੂੰ ਬਾਅਦ ਵਿੱਚ ਇਲਾਜ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

ਇਸ ਮਾਮਲੇ ਵਿੱਚ ਮ੍ਰਿਤਕ ਦੇ ਦਾਦਾ ਜਸਪਾਲ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਦਾ ਪੋਤਾ ਮੋਟਰਸਾਈਕਲ ਲੈ ਕੇ ਸਕੂਲ ਗਿਆ ਸੀ। ਸਕੂਲ ਤੋਂ ਵਾਪਸ ਆਉਂਦੇ ਸਮੇਂ ਪਿੰਡ ਭਰਥਲਾ ਦੇ ਨੇੜੇ ਉਸ ਦੇ ਗਲੇ ‘ਚ ਚਾਈਨਾ ਡੋਰ ਫਸ ਗਈ। ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਡੋਰ ਫਸਣ ਕਾਰਨ ਕਿਸ਼ੋਰ ਦੇ ਗਲੇ ‘ਤੇ ਡੂੰਘਾ ਕੱਟ ਲੱਗ ਗਿਆ ਅਤੇ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਿਆ। ਜਦੋਂ ਤੱਕ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਦਾਦਾ ਜਸਪਾਲ ਸਿੰਘ ਨੇ ਦੱਸਿਆ ਕਿ ਸਮਰਾਲਾ ਵਿੱਚ ਚਾਈਨਾ ਡੋਰ ਸ਼ਰੇਆਮ ਵਿਕਦੀ ਹੈ ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਲੋਕ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਜ਼ਖ਼ਮੀ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਇਸ ਡੋਰ ਨੂੰ ਬੰਦ ਕਰਵਾਉਣ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ

#BanChinaDor

#JusticeForStudent

#LudhianaNews

#SamralaNews

#ChinaDorAccident

#PunjabPolice

#StopUsingChinaDor

#KiteStringAccident

#SafePunjab