ਪੰਜਾਬ ਵਿੱਚ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਐਲਾਨ, 1 ਨਵੰਬਰ ਤੋਂ ਹੋਣਗੀਆਂ ਸ਼ੁਰੂ

ਜਲੰਧਰ: ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਹੋਣਗੀਆਂ।

ਦੱਸ ਦੇਈਏ ਕਿ ਜ਼ਿਲ੍ਹਾ ਕਪੂਰਥਲਾ ਦੇ ਭੋਗਪੁਰ, ਬਿਲਗਾ, ਸ਼ਾਹਕੋਟ, ਗੁਰਾਇਆ, ਬਾਗੋਵਾਲ, ਢਿੱਲਵਾਂ, ਭੁਲੱਥ, ਨਡਾਲਾ ਅਤੇ ਲੁਧਿਆਣਾ ਦੇ ਮਾਛੀਵਾੜਾ, ਮੁੱਲਾਂਪੁਰ ਦਾਖਾ, ਮਲੋਟ, ਸਾਹਨੇਵਾਲ ਵਿੱਚ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਫਰੀਦਕੋਟ, ਮਲੇਰਕੋਟਲਾ, ਤਰਨਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਐੱਸ. ਨਗਰ, ਸੰਗਰੂਰ, ਪਟਿਆਲਾ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।