ਅੱਜ ਰਾਤ ਜੰਤਰ ਮੰਤਰ ਤੇ’ ਕੁਝ ਵੱਡਾ ਹੋਣ ਵਾਲਾ ਹੈ : ਪੁਲਿਸ ਸੁਰੱਖਿਆ ਵਧਾ ਦਿੱਤੀ ਤੇ ਨੇਟ ਵੀ ਬੰਦ ਕਰ ਦਿੱਤਾ

ਰਾਜਧਾਨੀ ਨਵੀਂ ਦਿੱਲੀ ਦੇ ਜੰਤਰ-ਮੰਤਰ ਇਲਾਕੇ ਵਿੱਚ ਹਾਲਾਤ ਕਾਫ਼ੀ ਤਣਾਅਪੂਰਨ ਬਣੇ ਹੋਏ ਹਨ। ਮਿਲ ਰਹੀਆਂ ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਵਾਲੀ ਥਾਂ ‘ਤੇ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਮਾਹੌਲ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਵੀ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਹਨ।

ਇਸ ਗੰਭੀਰ ਸਥਿਤੀ ਦੇ ਚਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਲਾਈਵ ਹੋ ਕੇ ਦੇਸ਼ ਅਤੇ ਦਿੱਲੀ ਦੇ ਲੋਕਾਂ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ