ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਨੂੰ ਲੈਕੇ ਵੱਡਾ ਐਲਾਨ, 2 ਅਕਤੂਬਰ ਤੋਂ ਦੇਸ਼ਵਿਆਪੀ ਅੰਦੋਲਨ ਦੀ ਚੇਤਾਵਨੀ

ਨਵੀ ਦਿੱਲੀ : ਚੋਣ ਕਮਿਸ਼ਨ ਨਾਲ ਜੁੜੇ ਮਾਮਲੇ ਨੂੰ ਲੈ ਕੇ CJP ਵੱਲੋਂ ਦੇਸ਼ਵਿਆਪੀ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। CJP ਨਾਲ ਜੁੜੇ ਅਭਿਜੀਤ ਦਿਪਕੇ ਨੇ ‘X’ ’ਤੇ ਪੋਸਟ ਕਰਦਿਆਂ ਕਿਹਾ ਕਿ ਜੇਕਰ ਗਿਆਨੇਸ਼ ਕੁਮਾਰ ਕੱਲ੍ਹ ਤੱਕ ਅਸਤੀਫ਼ਾ ਨਹੀਂ ਦਿੰਦੇ, ਤਾਂ CJP ਵੱਲੋਂ 2 ਅਕਤੂਬਰ, ਗਾਂਧੀ ਜਯੰਤੀ ਤੋਂ ਮੁੰਬਈ ਵਿੱਚ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਮੁਤਾਬਕ ਇਹ ਅੰਦੋਲਨ ਮੁੰਬਈ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੱਕ ਲਿਜਾਇਆ ਜਾਵੇਗਾ।

ਅਭਿਜੀਤ ਦਿਪਕੇ ਨੇ ਆਪਣੀ ਪੋਸਟ ਵਿੱਚ ਲੋਕਾਂ ਨੂੰ “ਲੋਕਤੰਤਰ ਨੂੰ ਬਚਾਉਣ” ਲਈ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ।