ਦਿੱਲੀ ਸਰਕਾਰ ਨੇ ਟ੍ਰਾਂਸਜੈਂਡਰ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੀ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ।
ਇਸ ਦੋਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਰਾਂਸਜੈਂਡਰ ਭਾਈਚਾਰੇ ਲਈ ਡੀਟੀਸੀ ਵਿੱਚ ਮੁਫ਼ਤ ਯਾਤਰਾ ਦਾ ਐਲਾਨ ਕੀਤਾ ਹੈ। ਟਰਾਂਸਜੈਂਡਰ ਭਾਈਚਾਰਾ ਜਲਦੀ ਹੀ ਇਸ ਯੋਜਨਾ ਦਾ ਲਾਭ ਲੈ ਸਕੇਗਾ, ਇਸਨੂੰ ਕੁਝ ਦਿਨਾਂ ਵਿੱਚ ਕੈਬਨਿਟ ਦੁਆਰਾ ਪਾਸ ਕਰ ਦਿੱਤਾ ਜਾਵੇਗਾ। ਹੁਣ ਟਰਾਂਸਜੈਂਡਰ ਦਿੱਲੀ ਬੱਸਾਂ ਵਿੱਚ ਮੁਫਤ ਯਾਤਰਾ ਕਰ ਸਕਣਗੇ।
