ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ! ਮੋਹਾਲੀ ‘ਚ 801 ਨੌਜਵਾਨਾਂ ਨੂੰ ਮਿਲੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, CM ਮਾਨ ਨੇ ਦਿੱਤੀ ਵਧਾਈ

ਮੋਹਾਲੀ: ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਤਹਿਤ ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣੇ ਗਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾਂ 801 ਨਿਯੁਕਤੀਆਂ ਨਾਲ ਹੁਣ ਤੱਕ ਪੰਜਾਬ ਵਿੱਚ 71,777 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀਆਂ ਨਿਯੁਕਤੀਆਂ ਬਿਨਾਂ ਕਿਸੇ ਖਰਚੇ ਜਾਂ ਸਿਫ਼ਾਰਸ਼ ਦੇ ਸਿਰਫ਼ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ‘ਚ ਨੰਬਰ ਇਕ: CM ਮਾਨ

ਮੁੱਖ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਅੱਜ ਪ੍ਰਾਇਮਰੀ ਸਿੱਖਿਆ ਦੇ ਮਾਮਲੇ ਵਿੱਚ ਪੂਰੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦੋਵੇਂ ਖੇਤਰ ਪੰਜਾਬ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹਨ।

ਹਰ ਘਰ ਤੱਕ ਰੁਜ਼ਗਾਰ ਪਹੁੰਚਾਉਣਾ ਸਰਕਾਰ ਦਾ ਟੀਚਾ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਘਰ ਵਿੱਚ ਰੁਜ਼ਗਾਰ ਅਤੇ ਖ਼ੁਸ਼ਹਾਲੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ।

ਉਨ੍ਹਾਂ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਆਪਣਾ ਪਹਿਲਾ ਫ਼ਰਜ਼ ਸਮਝਣ