ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ।
ਜਾਣਕਾਰੀ ਅਨੁਸਾਰ, ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ ਅਤੇ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਦਿੱਤੀ ਜਾਵੇਗੀ।