ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਦ ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ ? ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਬੈਰੀਕੇਡ ਲਗਾਕੇ ਕਿਉਂ ਰੋਕਿਆ ਜਾ ਰਿਹਾ ਹੈ ?
ਮਾਨ ਨੇ ਕਿਹਾ ਕਿ ਸੂਬਾ ਸਰਕਾਰ MSP ਨਹੀਂ ਦੇ ਸਕਦੀਆਂ ਪਰ ਸਬਸਿਡੀ ਦੇ ਸਕਦੀਆਂ ਹਨ। ਅਸੀਂ ਬੀਜਾਂ ਤੇ ਦਾਲਾਂ ਉਤੇ ਸਬਸਿਡੀ ਦੇ ਰਹੇ ਹਾਂ।