ਜਲਦ ਹੀ ਪੰਜਾਬ ਵਿੱਚ ਸਥਾਪਿਤ ਹੋਣਗੇ 28 ਸਾਈਬਰ ਕ੍ਰਾਈਮ ਥਾਣੇ

ਪੰਜਾਬ ਵਿੱਚ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਥਾਣੇ ਸਥਾਪਤ ਕਰੇਗੀ। ਇਸ ਤੋਂ ਇਲਾਵਾ 30 ਕਰੋੜ ਰੁਪਏ ਦੀ ਲਾਗਤ ਨਾਲ ਡੀਆਈਟੀਏਸੀ ਲੈਬ ਬਣਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਬਣਾਉਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ ਸਮੇਤ ਸਾਈਬਰ ਨਾਲ ਸਬੰਧਤ ਅਪਰਾਧਾਂ ਦੀ ਜਾਂਚ ਕਰਨਗੇ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਿਸ ਸਟੇਸ਼ਨ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੇ ਅਤੇ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਅਪਰਾਧ ਦੀ ਜਾਂਚ ਵਿੱਚ ਮੁਹਾਰਤ ਵਾਲੇ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਸਟਾਫ਼ ਹੋਵੇਗਾ।

Tags :