ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਣ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਨਾਂ ਨੇਤਾਵਾਂ ਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ-‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ।
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..।
