ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ।ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।