ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਖੇਤਰ ਵਿੱਚ ਇਕ ਹੋਰ ਵੱਡਾ ਕਦਮ ਚੁਕਿਆ ਤੁਹਾਨੂੰ ਦਸੱਦੀਏ CM ਮਾਨ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ
ਹੁਣ ਇਸ ਸਮੇਂ ਤੱਕ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਕੁੱਲ 56 ਹਜ਼ਾਰ 856 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ 2200 ਨਵੀਆਂ ਭਰਤੀਆਂ ਦੇ ਨਾਲ ਇਹ ਗਿਣਤੀ 59 ਹਜ਼ਾਰ ਤੋਂ ਵੱਧ ਹੋ ਗਈ ਹੈ, ਜੋ ਰੋਜ਼ਗਾਰ ਪ੍ਰਦਾਨ ਕਰਨ ਵੱਲ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ ‘ਤੇ ਕੇਂਦਰ ਸਰਕਾਰ ‘ਤੇ ਤੀਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ “ਕੇਂਦਰ ਸਭ ਕੁਝ ਆਪਣੇ ਕਬਜ਼ੇ ‘ਚ ਕਰਨਾ ਚਾਹੁੰਦਾ ਹੈ, ਪਰ ਅਸੀਂ ਉਹ ਕੌਮ ਹਾਂ ਜਿਸ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਪੰਜਾਬ ਆਪਣੇ ਹੱਕਾਂ ਲਈ ਲੜਨਾ ਵੀ ਜਾਣਦਾ ਹੈ ਤੇ ਉਹ ਹੱਕ ਲੈਣਾ ਵੀ ਜਾਣਦਾ ਹੈ।”
ਸੀਐਮ ਮਾਨ ਨੇ ਪਾਣੀ ਦੇ ਮੁੱਦੇ ‘ਤੇ ਵੀ ਆਪਣੀ ਗੱਲ ਰੱਖਦਿਆਂ ਕਿਹਾ ਕਿ ਹਰਿਆਣਾ ਨਾਲ ਪਾਣੀ ਨੂੰ ਲੈ ਕੇ ਵਿਵਾਦ ਚਲਦਾ ਆ ਰਿਹਾ ਹੈ। ਹਰਿਆਣਾ ਨੇ ਆਪਣੇ ਹਿੱਸੇ ਦਾ ਪਾਣੀ ਵਰਤ ਲਿਆ ਸੀ, ਜਦਕਿ ਸਾਨੂੰ ਵੀ ਆਪਣੇ ਹਿੱਸੇ ਦੇ ਪਾਣੀ ਦੀ ਲੋੜ ਸੀ। ਜਦੋਂ ਹਰਿਆਣਾ ਨੇ ਹੋਰ ਪਾਣੀ ਦੇਣ ਤੋਂ ਇਨਕਾਰ ਕੀਤਾ, ਤਾਂ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਵੀ ਕੇਂਦਰ ਵੱਲੋਂ ਦਖਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਪੰਜਾਬ ਸਰਕਾਰ ਵੱਲੋਂ ਪੂਰਾ ਵਿਰੋਧ ਕੀਤਾ ਜਾਵੇਗਾ।
CM ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਲਈ ਵਚਨਬੱਧ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਰੋਜ਼ੀ-ਰੋਟੀ ਮਿਲ ਸਕੇ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵੱਲ ਜਾਣ ਦੀ ਲੋੜ ਨਾ ਪਵੇ


