35 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ CM ਭਗਵੰਤ ਮਾਨ ਨੇ ਜਲੰਧਰ ਦੇ ਲੋਕਾਂ ਨੂੰ ਦਿੱਤਾ ਇਹ ਤੋਹਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਵਿਚ ਜਲੰਧਰ ਨਗਰ ਨਿਗਮ ਲਈ 1,196 ਸਫਾਈ ਕਰਮਚਾਰੀਆਂ ਦੀ ਭਰਤੀ ਨੂੰ ਮੰਜੂਰੀ ਦਿੱਤੀ ਹੈ।
5 ਸਾਲਾਂ ਦੀ ਉਡੀਕ ਤੋਂ ਬਾਅਦ ਆਇਆ ਇਹ ਫੈਸਲਾ ਸ਼ਹਿਰ ਦੀ ਸਫਾਈ ਪ੍ਰਣਾਲੀ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਹਰ ਵਾਰਡ ਵਿੱਚ ਨਿਯਮਤ ਸਫਾਈ, ਕੁੜੇ ਦਾ ਪ੍ਰਭਵਸ਼ਾਲੀ ਪ੍ਰਬੰਧ ਅਤੇ ਜਨਤਕ ਥਾਵਾਂ ਦੀ ਸਫਾਈ ਸੁਨਿਸ਼ਚਿਤ ਹੋਵਏਗੀ। ਇਹ ਭਰਤੀ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਨੂੰ ਲੋਕਾਂ ਨੇ ਸਵਾਗਤ ਕੀਤਾ ਹੈ। ਨਿਗਮ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ ਸ਼ਹਿਰ ਦੀ ਸਿਹਤ ਅਤੇ ਵਾਤਾਵਰਣ ਮਾਨਦੰਡਾਂ ਵਿੱਚ ਸੁਧਾਰ ਲਿਆਏਗਾ।