ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਲੁਧਿਆਣਾ ਵਿੱਚ ਪੀਏਯੂ ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਪਰੇਡ ਚੋ ਪੰਜਾਬ ਦੀ ਝਾਕੀ ਕੱਢਣਾ ਦੁੱਖ ਦੀ ਗੱਲ ਹੈ ।
ਜੇਕਰ ਪੰਜਾਬ ਦੀ ਝਾਕੀ ਸ਼ਾਮਲ ਕਰਦੇ ਤਾਂ ਤੁਹਾਡੀ 26 ਜਨਵਰੀ ਦੀ ਇਜ਼ਤ ਵੱਧ ਜਾਂਦੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ।
