ਭਾਜਪਾ ਉਮੀਦਵਾਰ ਦੀ ਜਿੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਲੋਕਤੰਤਰ ਨਾਲ ਖਿਲਵਾੜ ਕਰਾਰ ਦਿੱਤਾ ਹੈ। ਭਾਜਪਾ ਤੇ ਸ਼ਬਦੀ ਵਾਰ ਕਰਦਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੀ ਭਾਜਪਾ ਇੱਕ ਛੋਟੇ ਜਿਹੇ ਸ਼ਹਿਰ ਵਿੱਚ ਹਾਰ ਬਰਦਾਸ਼ਤ ਨਹੀਂ ਕਰ ਸਕਦੀ ਉਹ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਕਿਵੇਂ ਵੇਖ ਸਕਦੀ ਹੈ।
ਉਹਨਾਂ ਕਿਹਾ ਕਿ ਭਾਜਪਾ ਨੇ ਹਾਰ ਹੁੰਦੀ ਵੇਖ ਮਹਿਜ਼ 36 ਵੋਟਾਂ ਦੀ ਗਿਣਤੀ ਵਿੱਚ ਵੱਡਾ ਘਪਲਾ ਕਰ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਕੀਤੇ ਗਏ ਇਸ ਧੱਕੇ ਖ਼ਿਲਾਫ਼ ਉਹ ਅਦਾਲਤ ਵਿੱਚ ਜਾਣਗੇ ।
