ਸੀਐਮ ਮਾਨ ਨੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਸੌਪੇਂ ਨਿਯੁਕਤੀ ਪੱਤਰ, 7 ਖਿਡਾਰੀ DSP ਤੇ 4 PCS ਬਣੇ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।  ਇਸ ਦੋਰਾਨ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੂੰ ਡੀਐਸਪੀ ਨਿਯੁਕਤ ਕੀਤਾ ਗਿਆ।

ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਅੱਜ ਦਾ ਦਿਨ ਖਿਡਾਰੀਆਂ ਲਈ ਬਹੁਤ ਮਹੱਤਵਪੂਰਨ ਹੈ।

Tags :