ਫਿਰੋਜ਼ਪੁਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 69,093 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਖੇਤਾਂ ਤੱਕ 88 ਫ਼ੀਸਦੀ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ ਅਤੇ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ SSF (ਸੜਕ ਸੁਰੱਖਿਆ ਫੋਰਸ) ਰਾਹੀਂ ਸੂਬੇ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
CM ਮਾਨ ਨੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਅਪੀਲ ਕੀਤੀ ਕਿ ਸਾਰੇ ਮਿਲ ਕੇ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ
