ਨਕੋਦਰ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਚ ਨਤਮਸਤਕ ਹੋਏ CM ਭਗਵੰਤ ਮਾਨ

ਨਕੋਦਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੇ ਮੌਕੇ ‘ਤੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉੱਥੇ ਪਹੁੰਚੀ ਸੰਗਤ ਦਾ ਨਿੱਘੇ ਸਵਾਗਤ ਅਤੇ ਪਿਆਰ ਲਈ ਵਿਸ਼ੇਸ਼ ਧੰਨਵਾਦ ਕੀਤਾ

ਸੰਗਤ ਦਾ ਕੀਤਾ ਧੰਨਵਾਦ
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਹੀ ਉਨ੍ਹਾਂ ਨੂੰ ਸੇਵਾ ਕਰਨ ਲਈ ਉਤਸ਼ਾਹਿਤ ਕਰਦਾ ਹੈ

ਆਸਥਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ
ਮੁੱਖ ਮੰਤਰੀ ਨੇ ਨਕੋਦਰ ਦੀ ਧਰਤੀ ਨੂੰ ਆਸਥਾ ਅਤੇ ਸਾਂਝੀਵਾਲਤਾ ਦੀ ਧਰਤੀ ਦੱਸਦਿਆਂ ਕਿਹਾ ਕਿ ਇੱਥੇ ਸਾਡੇ ਮਹਾਨ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਅਪਾਰ ਕਿਰਪਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਆਸ਼ੀਰਵਾਦ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਸਿਰ ‘ਤੇ ਬਣਿਆ ਰਹੇ।

‘ਰੰਗਲਾ ਪੰਜਾਬ’ ਲਈ ਵਚਨਬੱਧਤਾ
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਕਾਸ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ:

“ਗੁਰੂਆਂ, ਪੀਰਾਂ ਅਤੇ ਫ਼ਕੀਰਾਂ ਦੇ ਆਸ਼ੀਰਵਾਦ ਸਦਕਾ ਹੀ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੇ ਹਾਂ। ਸਾਡੀ ਸਰਕਾਰ ਮੁੜ ਤੋਂ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”