ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਮੰਤਰੀ ਨੇ ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖਤਾ ਦਾ ਸੰਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ।
CM ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਮਹਾਨ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਹਾਨ ਵਿਰਸੇ ਅਤੇ ਧਾਰਮਿਕ ਅਸਥਾਨਾਂ ਨਾਲ ਜੁੜੇ ਕਾਰਜਾਂ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਕਾਰਜਾਂ ਅਤੇ ਪ੍ਰਕਾਸ਼ ਪੁਰਬਾਂ ਦੇ ਸਮਾਗਮਾਂ ਲਈ ਸਰਕਾਰੀ ਖ਼ਜ਼ਾਨੇ ਹਮੇਸ਼ਾ ਖੁੱਲ੍ਹੇ ਰਹਿਣਗੇ।
ਮੁੱਖ ਮੰਤਰੀ ਨੇ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਪੰਜਾਬ ਨੂੰ ਹਮੇਸ਼ਾ ਖੁਸ਼ਹਾਲ ਰੱਖੇ ਅਤੇ ਹਰ ਪਰਿਵਾਰ ਤਰੱਕੀ ਤੇ ਖੁਸ਼ਹਾਲੀ ਵੱਲ ਵਧੇ
