ਧੂਰੀ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਪਾਰਟੀ ਵਰਕਰ ਹਰ ਘਰ ਤੱਕ ਪਹੁੰਚਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਆਮ ਆਦਮੀ ਕਲੀਨਿਕਾਂ ਵਰਗੀਆਂ ਸਹੂਲਤਾਂ ਨੂੰ ਸਰਕਾਰ ਦੇ ਮੁੱਖ ਕੰਮਾਂ ਵਜੋਂ ਗਿਣਾਇਆ।
CM ਮਾਨ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਕਾਰਨ ਆਮ ਪਰਿਵਾਰਾਂ ਦੇ ਹਰ ਮਹੀਨੇ ਲਗਭਗ 15 ਹਜ਼ਾਰ ਰੁਪਏ ਤੱਕ ਬਚਣ ਦਾ ਉਨ੍ਹਾਂ ਦਾ ਦਾਅਵਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਲਈ ਕੰਮ ਕੀਤੇ ਹਨ ਅਤੇ ਇਸੇ ਕਰਕੇ ਉਹ ਅੱਜ ਲੋਕਾਂ ਦੀ ਕਚਹਿਰੀ ਵਿੱਚ ਆਪਣਾ ਕੰਮ ਲੈ ਕੇ ਸਿਰ ਉੱਚਾ ਕਰਕੇ ਪਹੁੰਚ ਰਹੇ ਹਨ
