CM ਭਗਵੰਤ ਮਾਨ ਦੀ ਹੜਤਾਲ ਮੁਲਾਜ਼ਮਾਂ ਨੂੰ ਦੋ ਟੁੱਕ: ਪਹਿਲਾਂ ਹੜਤਾਲ ਖਤਮ ਕਰੋ, ਫਿਰ ਹੋਵੇਗੀ ਗੱਲਬਾਤ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਅਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਹਰ ਜਾਇਜ਼ ਗੱਲ ਨੂੰ ਸੁਣਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਤਿਆਰ ਹੈ, ਪਰ ਗੱਲਬਾਤ ਲਈ ਪਹਿਲਾਂ ਹੜਤਾਲ ਖਤਮ ਕਰਨੀ ਹੋਵੇਗੀ।

CM ਭਗਵੰਤ ਮਾਨ ਨੇ ਕਿਹਾ, “ਗੱਲਬਾਤ ਅਤੇ ਹੜਤਾਲ ਦੋਵੇਂ ਚੀਜ਼ਾਂ ਇਕੱਠੀਆਂ ਨਹੀਂ ਚੱਲ ਸਕਦੀਆਂ। ਜੇਕਰ ਮੁਲਾਜ਼ਮ ਹੜਤਾਲ ਖਤਮ ਕਰਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਬੈਠ ਕੇ ਹਰ ਮਸਲੇ ‘ਤੇ ਵਿਚਾਰ ਕਰਨ ਲਈ ਤਿਆਰ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਗੰਭੀਰ ਹੈ ਅਤੇ ਹਰ ਮੰਗ ਦਾ ਸੰਵਿਧਾਨਕ ਅਤੇ ਵਿਵਹਾਰਿਕ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਹੁਣ ਹੜਤਾਲੀ ਮੁਲਾਜ਼ਮਾਂ ਦੇ ਅਗਲੇ ਕਦਮ ‘ਤੇ ਸਭ ਦੀ ਨਜ਼ਰ ਰਹੇਗੀ