ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸੰਵਿਧਾਨਕ ਹੱਕਾਂ ਅਤੇ ਹਿੱਤਾਂ ਦੀ ਰਾਖੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਸੰਵਿਧਾਨਕ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਨਿਆਂਪਾਲਿਕਾ ਦੇ ਮਾਮਲਿਆਂ ਵਿੱਚ ਕੇਂਦਰ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ ਹੈ
CM ਮਾਨ ਨੇ ਕਿਹਾ ਕਿ ਸੂਬੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਸੂਬੇ ਦੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ
ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ ਦੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦੀ ਸਰਕਾਰ ਪਿੱਛੇ ਨਹੀਂ ਹਟੇਗੀ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਪੱਧਰ ’ਤੇ ਆਪਣੀ ਗੱਲ ਰੱਖੀ ਜਾਵੇਗੀ
ਇਸ ਬਿਆਨ ਨਾਲ ਪੰਜਾਬ ਦੇ ਅਧਿਕਾਰਾਂ, ਕੇਂਦਰ-ਸੂਬਾ ਸਬੰਧਾਂ ਅਤੇ ਨਿਆਂਪਾਲਿਕਾ ਨਾਲ ਜੁੜੇ ਮੁੱਦੇ ’ਤੇ ਸਿਆਸੀ ਚਰਚਾ ਹੋਰ ਤੇਜ਼ ਹੋਣ ਦੇ ਆਸਾਰ ਹਨ
