ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਨਰਿੰਦਰ ਮੋਦੀ ਤੇ’ ਅੱਜ ਵੱਡਾ ਨਿਸ਼ਾਨਾ ਸਾਧਿਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਆਏ ਬਿਆਨਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ
“ਅਮਰੀਕਾ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ ਸਰਕਾਰ”
ਮੁੱਖ ਮੰਤਰੀ ਨੇ ਕਿਹਾ, “ਜਿਹੜੇ ਲੋਕ ਭਾਰਤ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀਆਂ ਗੱਲਾਂ ਮਾਰਦੇ ਸੀ, ਉਨ੍ਹਾਂ ਨੇ ਅੱਜ ਦੇਸ਼ ਨੂੰ ‘ਵਿਸ਼ਵ ਚੇਲਾ’ ਬਣਾ ਕੇ ਰੱਖ ਦਿੱਤਾ ਹੈ। ਹੁਣ ਅਮਰੀਕਾ ਭਾਰਤ ਦੀਆਂ ਸ਼ਰਤਾਂ ਤੈਅ ਕਰ ਰਿਹਾ ਹੈ। ਇਹ ਬੇਹੱਦ ਮੰਦਭਾਗਾ ਹੈ ਕਿ ਸਾਡੀ ਵਿਦੇਸ਼ ਨੀਤੀ ਅਮਰੀਕੀ ਦਬਾਅ ਹੇਠ ਦਬੀ ਹੋਈ ਜਾਪਦੀ ਹੈ”


ਮੱਧ ਪੂਰਬ ਸੰਕਟ: 385 ਪੰਜਾਬੀ ਫਸੇ
ਪੱਛਮੀ ਏਸ਼ੀਆ (ਮੱਧ ਪੂਰਬ) ਵਿੱਚ ਚੱਲ ਰਹੀ ਜੰਗ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 385 ਪੰਜਾਬੀਆਂ ਦੀ ਪਛਾਣ ਕੀਤੀ ਗਈ ਹੈ ਜੋ ਉੱਥੇ ਫਸੇ ਹੋਏ ਹਨ। ਇਨ੍ਹਾਂ ਵਿੱਚੋਂ ਲਗਭਗ 300 ਪੰਜਾਬੀ ਸੰਯੁਕਤ ਅਰਬ ਅਮੀਰਾ (UAE) ਵਿੱਚ ਹਨ। ਬਾਕੀ ਹੋਰ ਗੁਆਂਢੀ ਦੇਸ਼ਾਂ ਵਿੱਚ ਫਸੇ ਹੋਏ ਹਨ। ਮਾਨ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ
ਸਿੱਖਿਆ ਖੇਤਰ: ਪ੍ਰਿੰਸੀਪਲਾਂ ਦਾ 8ਵਾਂ ਬੈਚ ਰਵਾਨਾ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ 8ਵੇਂ ਬੈਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਆਪਕ ਵਿਸ਼ਵ ਪੱਧਰੀ ਸਿੱਖਿਆ ਤਕਨੀਕਾਂ ਸਿੱਖ ਕੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਗੇ
ਉਦਯੋਗਿਕ ਕ੍ਰਾਂਤੀ: Tata Steel ਦਾ ਪਲਾਂਟ
ਪੰਜਾਬ ਦੇ ਉਦਯੋਗਿਕ ਵਿਕਾਸ ਬਾਰੇ ਖੁਸ਼ਖਬਰੀ ਸਾਂਝੀ ਕਰਦਿਆਂ CM ਮਾਨ ਨੇ ਦੱਸਿਆ ਕਿ 20 ਮਾਰਚ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਇਸ ਦਿਨ ਟਾਟਾ ਸਟੀਲ (Tata Steel) ਆਪਣੇ 3,200 ਕਰੋੜ ਰੁਪਏ ਦੇ ਪਲਾਂਟ ਵਿੱਚ ਕੰਮ ਸ਼ੁਰੂ ਕਰੇਗੀ। ਇਹ ਭਾਰਤ ਵਿੱਚ ਟਾਟਾ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ, ਜਿਸ ਨਾਲ ਹਜ਼ਾਰਾਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ

