ਚੰਡੀਗੜ੍ਹ : ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕੇਂਦਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਉਸ ਚ’ ਪੰਜਾਬ ਦੀਆਂ ਉਮੀਦਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਬਜਟ ਵਿੱਚ ਨਾ ਤਾਂ ਕਿਸਾਨਾਂ ਲਈ MSP ਦੀ ਕੋਈ ਗਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੋਈ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗ ਅਤੇ ਵਪਾਰ ਨੂੰ ਵੀ ਇਸ ਬਜਟ ਵਿੱਚ ਕੋਈ ਖਾਸ ਰਾਹਤ ਨਹੀਂ ਮਿਲੀ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਯੋਜਨਾ ਜਾਂ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ
CM ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਪੰਜਾਬ ਅਤੇ ਪੰਜਾਬੀ ਆਪਣੇ ਹੱਕਾਂ ਲਈ ਡਟ ਕੇ ਖੜ੍ਹੇ ਰਹਿਣਗੇ
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਹਨ ਅਤੇ ਅਸੀਂ ਮਿਲ ਕੇ ਆਪਣੇ ਸੂਬੇ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਾਂਗੇ। ਕੇਂਦਰ ਸਰਕਾਰ ਵੱਲੋਂ ਭਾਵੇਂ ਸਹਿਯੋਗ ਨਾ ਮਿਲੇ, ਪਰ ਪੰਜਾਬ ਆਪਣੀ ਤਾਕਤ ਨਾਲ ਅੱਗੇ ਵਧੇਗਾ

#budget2026 #centrebudget2026 #googlenews #googletrendingnews