ਮੇਰੇ ਵੱਡੇ ਭਰਾ ਕੇਜਰੀਵਾਲ ਨੂੰ ਜਨਮਦਿਨ ਦੀਆਂ ਵਧਾਈਆਂ, CM ਭਗਵੰਤ ਮਾਨ ਨੇ X ‘ਤੇ ਸਾਂਝੀ ਕੀਤੀ ਖਾਸ ਪੋਸਟ

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind Kejriwal ਦੇ ਜਨਮਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਅਰਵਿੰਦ ਕੇਜਰੀਵਾਲ ਨੂੰ ਆਪਣਾ ਵੱਡਾ ਵੀਰ ਦੱਸਿਆ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਮੁੱਖ ਮੰਤਰੀ ਨੇ ਲਿਖਿਆ ਕਿ ਦੇਸ਼ ਦੀ ਰਾਜਨੀਤੀ ਵਿੱਚ ਬਦਲਾਅ ਲਿਆਉਣ ਵਾਲੀ ਕੇਜਰੀਵਾਲ ਦੀ ਇਮਾਨਦਾਰ ਸੋਚ ਨੇ ਕਰੋੜਾਂ ਲੋਕਾਂ ਨੂੰ ਨਵੀਂ ਉਮੀਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਡਟ ਕੇ ਲੜਦੀ ਰਹੇਗੀ।

ਭਗਵੰਤ ਮਾਨ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਅਰਵਿੰਦ ਕੇਜਰੀਵਾਲ ਨੂੰ ਹਮੇਸ਼ਾ ਤੰਦਰੁਸਤੀ ਅਤੇ ਲੰਮੀ ਉਮਰ ਦੀ ਬਖਸ਼ਿਸ਼ ਮਿਲੇ