2027 ਦੀਆਂ ਚੋਣਾਂ ਲਈ ਅੰਮ੍ਰਿਤਪਾਲ ਸਿੰਘ ਹੋਣਗੇ ਮੁੱਖ ਮੰਤਰੀ ਦੇ ਚਿਹਰੇ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਪੈਦਾ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਰਣਨੀਤਕ ਪੱਤੇ ਖੋਲ੍ਹ ਦਿੱਤੇ ਹਨ। ਪਾਰਟੀ ਨੇ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ ਕਿ ਮੌਜੂਦਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਨ੍ਹਾਂ ਦੀ ਤਰਫੋਂ ਮੁੱਖ ਮੰਤਰੀ ਦੇ ਉਮੀਦਵਾਰ ਹੋਣਗੇ

26 ਅਪ੍ਰੈਲ ਨੂੰ ਲੁਧਿਆਣਾ ਵਿਖੇ ‘ਪੰਥਕ ਇਕੱਠ’
ਪਾਰਟੀ ਆਗੂਆਂ ਨੇ ਦੱਸਿਆ ਕਿ ਸੰਗਠਨ ਦੀ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 26 ਅਪ੍ਰੈਲ ਨੂੰ ਲੁਧਿਆਣਾ ਦੇ ਮੁੰਡੀਆਂ ਕਲਾਂ ਵਿੱਚ ਇੱਕ ਵਿਸ਼ਾਲ ‘ਪੰਥਕ ਇਕੱਠ’ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪਾਰਟੀ ਦੇ ਸਰਪ੍ਰਸਤ ਤਰਸੇਮ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ

ਕਾਨੂੰਨੀ ਪ੍ਰਕਿਰਿਆ ਅਤੇ NSA ‘ਤੇ ਚੁੱਕੇ ਸਵਾਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਅਤੇ ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਚੱਲ ਰਹੇ ਮਾਮਲਿਆਂ ਦੀ ਸੁਣਵਾਈ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੇ ਮੁੱਖ ਨੁਕਤੇ ਹੇਠ ਲਿਖੇ ਸਨ:

ਸੁਣਵਾਈ ਦਾ ਸਥਾਨ: ਜਦੋਂ ਸਾਰੇ ਮਾਮਲੇ ਪੰਜਾਬ ਵਿੱਚ ਦਰਜ ਹਨ, ਤਾਂ ਉਨ੍ਹਾਂ ਦੀ ਸੁਣਵਾਈ ਅਸਾਮ ਵਿੱਚ ਕਿਉਂ ਕੀਤੀ ਜਾ ਰਹੀ ਹੈ?

NSA ਦੀ ਮਿਆਦ: ਆਗੂਆਂ ਅਨੁਸਾਰ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ਲਈ ਨਿਯਮਾਂ ਮੁਤਾਬਕ ਕੇਸ ਪੰਜਾਬ ਤਬਦੀਲ ਹੋਣੇ ਚਾਹੀਦੇ ਹਨ

ਕਾਨੂੰਨ ਵਿਵਸਥਾ: ਪਾਰਟੀ ਨੇ ਸੂਬੇ ਵਿੱਚ ਵਧ ਰਹੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟਾਈ