ਪੰਜਾਬ ‘ਚ ਖੇਡਾਂ ਨੂੰ ਬੁਲੰਦੀਆਂ ‘ਤੇ ਲਿਜਾਵਾਂਗੇ: CM ਮਾਨ

ਜਲੰਧਰ: ਪੰਜਾਬ ਵਿੱਚ ਚੱਲ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪਹੁੰਚੇ ਵੱਖ-ਵੱਖ ਦੇਸ਼ਾਂ ਦੇ ਡੈਲੀਗੇਸ਼ਨ ਅਤੇ ਹਾਕੀ ਖਿਡਾਰੀਆਂ ਨਾਲ ਰਾਤ ਦੇ ਖਾਣੇ ਦੌਰਾਨ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਇਸ ਮੁਲਾਕਾਤ ਨੂੰ ਯਾਦਗਾਰੀ ਦੱਸਦਿਆਂ ਪੰਜਾਬ ਦੀ ਧਰਤੀ ‘ਤੇ ਆਏ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਸ ਪੱਧਰ ਦੇ ਕੌਮਾਂਤਰੀ ਖੇਡ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ ਹੈ।

ਪੰਜਾਬ ਵਿੱਚ ਖੇਡਾਂ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਸਰਕਾਰ ਵਚਨਬੱਧ: CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਸੂਬੇ ਲਈ ਮਾਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮੁੜ ਬੁਲੰਦੀਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਾਰੇ ਖਿਡਾਰੀਆਂ ਅਤੇ ਡੈਲੀਗੇਸ਼ਨਾਂ ਦਾ ਪੰਜਾਬ ਦੀ ਧਰਤੀ ‘ਤੇ ਸਵਾਗਤ ਕੀਤਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਕੌਮਾਂਤਰੀ ਹਾਕੀ ਟੂਰਨਾਮੈਂਟ ਨਾਲ ਪੰਜਾਬ ਦੀ ਖੇਡ ਪਛਾਣ ਨੂੰ ਮਿਲੇਗਾ ਹੁਲਾਰਾ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਪੰਜਾਬ ਲਈ ਹਾਕੀ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਅਹਿਮ ਮੌਕਾ ਹੈ। ਜਲੰਧਰ ਵਿੱਚ ਹੋ ਰਹੇ ਇਸ ਟੂਰਨਾਮੈਂਟ ਰਾਹੀਂ ਵੱਖ-ਵੱਖ ਦੇਸ਼ਾਂ ਦੇ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ