CM ਮਾਨ ਨੇ ਫਿਰ ਬਦਲਿਆ ਸਰਕਾਰੀ ਦਫਤਰਾਂ ਦਾ ਸਮਾਂ, ਜਾਣੋ ਨਵਾਂ ਟਾਈਮ ਟੇਬਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਿਜਲੀ ਦੀ ਖਪਤ ਘੱਟ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦਫਤਰਾਂ ਦਾ ਸਮਾਂ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਬਦਲ ਦਿੱਤਾ ਸੀ। ਇਸ ਕਾਰਨ ਸਟਾਫ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।