ਚੰਡੀਗੜ੍ਹ: ਅੱਜ ਲੋਹੜੀ ਦਾ ਤਿਉਹਾਰ ਪੂਰੀ ਦੁਨੀਆ ਚ’ ਬੜੀ ਧੂਮ-ਧਾਮ ਅਤੇ ਆਪਸੀ ਸਾਂਝ ਨਾਲ ਮਨਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿਖੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਯੋਜਿਤ ਵਿਸ਼ੇਸ਼ ਲੋਹੜੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ
ਪਰਿਵਾਰ ਸਮੇਤ ਪਹੁੰਚੇ ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਆਪਣੇ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲੋਹੜੀ ਦੀਆਂ ਮੁਬਾਰਕਬਾਦ ਦਿੱਤੀਆਂ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਇਸ ਦੌਰਾਨ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲ ਵਿਚਕਾਰ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ, ਜੋ ਖੇਤਰੀ ਭਾਈਚਾਰਕ ਸਾਂਝ ਦਾ ਪ੍ਰਤੀਕ ਬਣੀ
ਪੰਜਾਬ ਦੀ ਤਰੱਕੀ ਲਈ ਅਰਦਾਸ
ਸਮਾਗਮ ਦੌਰਾਨ ਲੋਹੜੀ ਦੀ ਪਵਿੱਤਰ ਅੱਗ ਬਾਲੀ ਗਈ ਅਤੇ ਰਵਾਇਤੀ ਤਰੀਕੇ ਨਾਲ ਤਿਉਹਾਰ ਮਨਾਇਆ ਗਿਆ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ, “ਮੈਂ ਅਰਦਾਸ ਕਰਦਾ ਹਾਂ ਕਿ ਲੋਹੜੀ ਦਾ ਇਹ ਪਵਿੱਤਰ ਤਿਉਹਾਰ ਪੰਜਾਬ ਦੇ ਹਰ ਘਰ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲੈ ਕੇ ਆਵੇ।” ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ


BhagwantMann #Lohri2026 #PunjabGovernor #NayabSaini #ChandigarhNews #LohriCelebration #PunjabGovernment #CulturalHeritage
