ਹੈਲਸਿੰਕੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਫਿਨਲੈਂਡ ਵਿਖੇ ਇੱਕ ਅਹਿਮ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਯੂਨੀਵਰਸਿਟੀ ਆਫ ਤੁਰਕੂ (University of Turku) ਦਾ ਵਿਸ਼ੇਸ਼ ਦੌਰਾ ਕਰਦਿਆਂ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਸਿੱਖਿਆ ਦੇ ਖੇਤਰ ਵਿੱਚ ਨਵੇਂ ਸੁਧਾਰਾਂ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ
ਆਧੁਨਿਕ ਸਿੱਖਿਆ ਪ੍ਰਣਾਲੀ ਦਾ ਨਿਰੀਖਣ
ਮੁੱਖ ਮੰਤਰੀ ਨੇ ਫਿਨਲੈਂਡ ਦੇ ਪ੍ਰਸਿੱਧ Kukulo-Moikoinen Early Childhood Education and Care Centre ਦਾ ਵੀ ਦੌਰਾ ਕੀਤਾ। ਉੱਥੇ ਉਨ੍ਹਾਂ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਰਤੀਆਂ ਜਾ ਰਹੀਆਂ ਆਧੁਨਿਕ ਤਕਨੀਕਾਂ ਅਤੇ ਵਿਦਿਅਕ ਮਾਡਲ ਨੂੰ ਬਰੀਕੀ ਨਾਲ ਦੇਖਿਆ। ਉਨ੍ਹਾਂ ਦੱਸਿਆ ਕਿ ਫਿਨਲੈਂਡ ਦਾ ਸਿੱਖਿਆ ਮਾਡਲ ਦੁਨੀਆ ਭਰ ਵਿੱਚ ਸਰਵੋਤਮ ਮੰਨਿਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਇਸੇ ਤਰਜ਼ ‘ਤੇ ਆਪਣੇ ਸਕੂਲਾਂ ਨੂੰ ਅਪਗ੍ਰੇਡ ਕਰ ਰਹੀ ਹੈ
“ਸਾਡਾ ਮਕਸਦ ਸਿਰਫ਼ ਡਿਗਰੀਆਂ ਵੰਡਣਾ ਨਹੀਂ, ਸਗੋਂ ਬੱਚਿਆਂ ਨੂੰ ਅਜਿਹੀ ਸਿੱਖਿਆ ਦੇਣਾ ਹੈ ਜੋ ਉਨ੍ਹਾਂ ਦੇ ਜੀਵਨ ਵਿੱਚ ਕੰਮ ਆਵੇ। ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ ‘ਤੇ ਮਾਰਕਾ ਮਾਰਨਗੇ।” — ਮੁੱਖ ਮੰਤਰੀ ਭਗਵੰਤ ਮਾਨ
ਸਿੱਖਿਆ ਕ੍ਰਾਂਤੀ ਵੱਲ ਵਧਦੇ ਕਦਮ
CM ਮਾਨ ਨੇ ਭਰੋਸਾ ਦਿੱਤਾ ਕਿ ਇਸ ਦੌਰੇ ਤੋਂ ਹਾਸਲ ਹੋਏ ਤਜ਼ਰਬਿਆਂ ਨੂੰ ਪੰਜਾਬ ਦੇ ਸਿੱਖਿਆ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ। ਅਧਿਆਪਕਾਂ ਦੀ ਪੇਸ਼ੇਵਰ ਮਹਾਰਤ ਅਤੇ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ

