77ਵਾਂ ਗਣਤੰਤਰ ਦਿਵਸ: ਹੁਸ਼ਿਆਰਪੁਰ ‘ਚ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ: ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਵਿਸ਼ਾਲ ਜਨਸਮੂਹ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਦੇ ਗੌਰਵਮਈ ਇਤਿਹਾਸ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ

ਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਕੋਈ ਸਾਨੀ ਨਹੀਂ: CM
ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਡਾ ਹੈ। ਉਨ੍ਹਾਂ ਕਿਹਾ:

ਆਜ਼ਾਦੀ ਦੇ ਸੰਘਰਸ਼ ਦੌਰਾਨ 80% ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।

ਆਜ਼ਾਦੀ ਤੋਂ ਪਹਿਲਾਂ 26 ਜਨਵਰੀ ਦਾ ਦਿਨ ਕਈ ਵਾਰ ਆਇਆ, ਪਰ ਸਾਨੂੰ ਗੁਲਾਮੀ ਦੀਆਂ ਜ਼ੰਜੀਰਾਂ ਕਾਰਨ ਝੰਡਾ ਲਹਿਰਾਉਣ ਦਾ ਹੱਕ ਨਹੀਂ ਸੀ।

ਅੱਜ ਅਸੀਂ ਜਿਸ ਆਜ਼ਾਦ ਭਾਰਤ ਅਤੇ ਸੰਵਿਧਾਨ ਦਾ ਜਸ਼ਨ ਮਨਾ ਰਹੇ ਹਾਂ, ਉਸ ਪਿੱਛੇ ਸਾਡੇ ਪੁਰਖਿਆਂ ਦਾ ਖੂਨ ਡੁੱਲ੍ਹਿਆ ਹੈ