
ਫਿਰੋਜ਼ਪੁਰ/ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸੈਨੀਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇਸ਼ਹੀਦ-ਏ-ਆਜ਼ਮ ਭਗਤ ਸਿੰਘ , ਸ਼ਿਵਰਾਮ ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਨਿਛਾਵਰ ਕਰਨ ਵਾਲੇ ਇਨਕਲਾਬੀਆਂ ਦੀ ਕੁਰਬਾਨੀ ਨੂੰ ਯਾਦ ਕੀਤਾ।

ਮੁੱਖ ਮੰਤਰੀ ਮਾਨ ਨੇ ਇਸ ਦੌਰੇ ਦੌਰਾਨ ₹24.99 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ ਅਤੇ ਸੁਪਨਿਆਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਇਸ ਮੌਕੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਸ਼ਹੀਦਾਂ ਦੇ ਦਰਸਾਏ ਰਾਹ ‘ਤੇ ਚੱਲਦਿਆਂ ਪੰਜਾਬ ਅਤੇ ਦੇਸ਼ ਦੀ ਸੇਵਾ ਲਈ ਲਗਾਤਾਰ ਜੁਟੇ ਰਹਿਣਗੇ।

CM ਮਾਨ ਨੇ ਇਹ ਵੀ ਕਿਹਾ ਕਿ ਹੁਸੈਨੀਵਾਲਾ ਵਰਗੇ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਵਿਕਾਸ ਨਾਲ ਸਿਰਫ਼ ਸੈਰ-ਸਪਾਟਾ ਹੀ ਨਹੀਂ ਵਧੇਗਾ, ਸਗੋਂ ਲੋਕਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਵੀ ਹੋਰ ਮਜ਼ਬੂਤ ਹੋਵੇਗੀ।
