CM ਮਾਨ ਤੇ ਸੰਤ ਸੀਚੇਵਾਲ ਨੇ ਜਲੰਧਰ, ਲੁਧਿਆਣਾ ਦੇ ਕਮਿਸ਼ਨਰ ਤੇ DC ਨਾਲ ਕੀਤੀ ਮੁਲਾਕਾਤ

ਲੁਧਿਆਣਾ: ਅੱਜ CM ਭਗਵੰਤ ਮਾਨ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਬੁੱਢੇ ਨਾਲੇ ਦੀ ਸਫਾਈ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨਾਲ ਸਬੰਧਿਤ ਮਹੱਤਵਪੂਰਨ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਸਤਲੁਜ ਦਰਿਆ ਅਤੇ ਹੋਰ ਬਰਸਾਤੀ ਨਦੀਆਂ ਦੇ ਕਮਜ਼ੋਰ ਕਿਨਾਰਿਆਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ ਅਤੇ ਬੁੱਢੇ ਨਾਲੇ ਨਾਲ ਜੁੜੇ STB ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਮੀਟਿੰਗ ਤੋਂ ਬਾਅਦ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਆਉਣ ਵਾਲੇ ਦਿਨਾਂ ਵਿੱਚ ਬਹੁਤ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੇ ਕਿਹਾ, “ਲੋਕਾਂ ਦੀ ਸਰਕਾਰ, ਲੋਕਾਂ ਦੇ ਨਾਲ ਖੜੀ ਹੈ।”

🔹 ਮੁੱਖ ਧਿਆਨ ਦੇ ਖੇਤਰ:

ਬੁੱਢੇ ਨਾਲੇ ਦੀ ਪੂਰੀ ਸਫਾਈ ਅਤੇ ਪ੍ਰਦੂਸ਼ਣ ‘ਤੇ ਨਿਯੰਤਰਣ
ਕਾਲਾ ਸੰਘਿਆਂ ਡਰੇਨ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣਾ
ਸਤਲੁਜ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ
ਬਰਸਾਤ ਮੌਸਮ ਲਈ ਤਿਆਰੀਆਂ ਤੇਜ਼ ਕਰਨਾ