ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮੁੱਖ ਮੰਤਰੀ ਨੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਖ਼ੁਦ ਗਰਾਊਂਡ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਮੌਕੇ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਜੂਦਾ ਸਥਿਤੀ ’ਤੇ ਪੂਰੀ ਨਿਗਰਾਨੀ ਰੱਖਣ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ।
