ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੈਨੂੰ ਮਾਣ ਹੈ ਕਿ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਕਾਫੀ ਸੀ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਤੋਹਫੇ ਵੀ ਦਿੱਤੇ।
ਮੁੱਖ ਮੰਤਰੀ ਨੇ ਕੀਤੇ ਇਹ ਵੱਡੇ ਐਲਾਨ:-
ਜਿਹੜੇ ਜਵਾਨ ਕਿਸੇ ਹੋਰ ਹਾਦਸੇ ਵਿੱਚ ਜ਼ਖ਼ਮੀ ਹੋ ਜਾਂਦੇ ਹਨ, ਉਨ੍ਹਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਜੰਗ ‘ਚ 70 ਤੋਂ 100 ਫੀਸਦੀ ਜ਼ਖਮੀ ਫੌਜੀਆਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ। ਪਹਿਲਾਂ ਇਹ ਰਕਮ 20 ਲੱਖ ਰੁਪਏ ਸੀ।
ਸੁਤੰਤਰਤਾ ਸੈਨਾਨੀਆਂ ਦੀਆਂ ਵਿਧਵਾਵਾਂ ਨੂੰ ਹਰ ਮਹੀਨੇ ਦਸ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ 26 ਜੁਲਾਈ 1999 ਨੂੰ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਕਾਰਗਿਲ ਵਿੱਚ ਪਾਕਿਸਤਾਨੀ ਫੌਜ ਨੂੰ ਹਰਾਇਆ ਸੀ। ਇਸ ਜੰਗ ਵਿੱਚ ਭਾਰਤ ਨੂੰ ਆਪਣੇ 527 ਸੈਨਿਕਾਂ ਨੂੰ ਗੁਆਉਣਾ ਪਿਆ ਸੀ। ਇਸ ਜੰਗ ਵਿੱਚ ਦੇਸ਼ ਦੀ ਰੱਖਿਆ ਲਈ ਭਾਰਤੀ ਜਵਾਨਾਂ ਨੇ ਆਪਣੇ ਖੂਨ ਦੀ ਆਖਰੀ ਬੂੰਦ ਵੀ ਕੁਰਬਾਨ ਕਰ ਦਿੱਤੀ ਸੀ। ਅੱਜ ਪੂਰਾ ਦੇਸ਼ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਯਾਦ ਕਰ ਰਿਹਾ ਹੈ।